ਸੇਵਾ
ਸੇਵਾ ਸਿੱਖ ਧਰਮ ਦਾ ਇਕ ਉੱਘਾ ਅੰਗ ਹੈ। ਇਸ ਨੂੰ ਨਮੂਨੇ ਮਾਤ੍ਰ ਸਿਖਾਉਣ ਲਈ ਗੁਰਦੁਆਰਿਆਂ 'ਚ ਹੀ ਪ੍ਰਬੰਧ ਕੀਤਾ ਹੁੰਦਾ ਹੈ। ਸਾਧਾਰਨ ਰੂਪ ਇਸ ਦੇ ਇਹ ਹਨ-ਗੁਰਦੁਆਰੇ ਦਾ ਝਾੜੂ,ਲੇਪਣ,ਸੰਗਤਾਂ ਦੀ ਪਾਣੀ ਪੱਖੇ ਦੀ ਸੇਵਾ,ਲੰਗਰ ਦੀ ਸੇਵਾ,ਜੋੜੇ ਝਾੜਨਾ ਆਦਿ।
ੳ) ਗੁਰੂ ਕਾ ਲੰਗਰ- ਇਸ ਦੇ ਦੋ ਭਾਵ ਹਨ, ਇਕ ਸਿੱਖਾਂ ਨੂੰ ਸੇਵਾ ਸਿਖਾਉਣਾ, ਦੂਜਾ, ਊਚ-ਨੀਚ, ਛੂਤ-ਛਾਤ ਦਾ ਭਰਮ ਮਿਟਾਉਣਾ।
ਅ) ਗੁਰੂ ਕੇ ਲੰਗਰ ਵਿਚ ਬੈਠ ਕੇ ਊਚ-ਨੀਚ, ਕਿਸੇ ਜ਼ਾਤ ਜਾਂ ਵਰਣ ਦਾ ਪ੍ਰਾਣੀ ਪ੍ਰਸ਼ਾਦ ਛਕ ਸਕਦਾ ਹੈ। ਪੰਗਤ ਵਿਚ ਬਿਠਾਣ ਲੱਗਿਆਂ ਕਿਸੇ ਦੇਸ਼, ਵਰਣ, ਜ਼ਾਤ ਜਾਂ ਮਜ੍ਹਬ ਦਾ ਵਿਤਕਰਾ ਨਹੀਂ ਕਰਨਾ। ਹਾਂ, ਇਕ ਥਾਲੀ ਵਿਚ ਕੇਵਲ ਅੰਮ੍ਰਿਧਾਰੀ ਸਿੱਖ ਹੀ ਛਕ ਸਕਦੇ ਹਨ।